|

ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਆਹੁਦਾ

ਦਲਵਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਆਹੁਦਾ
ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਅਕਤੂਬਰ ਮਨਜੀਤ ਸਿੰਘ ਸੇਰਗਿਲ
     2017 ਬੈਚ ਦੇ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਪਹਿਲਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਸ: ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖਰੀਦ ਅਤੇ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮਜ਼  ਸ: ਗੁਰਸਿਮਰਨਜੀਤ ਸਿੰਘ, ਸ: ਮਨਕੰਵਲ ਸਿੰਘ ਚਾਹਲ, ਸ: ਅਮਨਦੀਪ ਸਿੰਘ, ਸ੍ਰੀ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਮੈਡਮ ਪਿਯੂਸ਼ਾ, ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ , ਜਿਲ੍ਹਾ ਲੋਕ ਸੰਪਰਕ ਅਫ਼ਸਰ ਸ: ਸ਼ੇਰਜੰਗ ਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਸ: ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲਦੇ ਹੋਏ।
ਪੁਲਿਸ ਦੇ ਜਵਾਨ ਸਲਾਮੀ ਦਿੰਦੇ ਹੋਏ।
ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Similar Posts

Leave a Reply

Your email address will not be published. Required fields are marked *