ਕਰਮਜੀਤ ਸਿੰਘ ਰਿੰਟੂ ਵੱਲੋਂ 88 ਫੁੱਟ ਮੇਨ ਰੋਡ ਦੇ ਪ੍ਰੀਮਿਕਸ ਕੰਮ ਦਾ ਉਦਘਾਟਨ
ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ : ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 24 ਅਕਤੂਬਰ ਮਨਜੀਤ ਸਿੰਘ ਸੇਰਗਿਲ
ਅੰਮ੍ਰਿਤਸਰ ਇੰਪ੍ਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸ਼੍ਰੀ ਕਰਮਜੀਤ ਸਿੰਘ ਰਿੰਟੂ ਨੇ ਅੱਜ 88 ਫੁੱਟ ਮੇਨ ਰੋਡ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉੱਤਰੀ ਹਲਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਨਵੀਂ ਗਤੀ ਮਿਲੀ ਹੈ ਅਤੇ ਕੋਈ ਵੀ ਪ੍ਰਾਜੈਕਟ ਅਧੂਰਾ ਨਹੀਂ ਛੱਡਿਆ ਜਾਵੇਗਾ।
ਰਿੰਟੂ ਨੇ ਕਿਹਾ ਕਿ ਆਉਣ ਵਾਲੇ ਇਕ ਮਹੀਨੇ ਅੰਦਰ ਉੱਤਰੀ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਗ੍ਰੀਨ ਐਵਿਨਿਊ, ਬਸੰਤ ਐਵਿਨਿਊ, ਸ਼ਾਸਤਰੀ ਨਗਰ, ਜੋਸ਼ੀ ਕਾਲੋਨੀ ਅਤੇ ਸਰਕੁਲਰ ਰੋਡ ਦੇ ਵਿਕਾਸ ਕੰਮ ਵੀ ਸ਼ੁਰੂ ਕਰਵਾ ਦਿੱਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਆਵਾਜਾਈ ਦੀ ਸੁਵਿਧਾ ਮਿਲੇਗੀ ਅਤੇ ਵਪਾਰਕ ਗਤੀਵਿਧੀਆਂ ਵਿੱਚ ਵੀ ਤੇਜ਼ੀ ਆਵੇਗੀ।
ਉਨ੍ਹਾਂ ਨੇ ਕਿਹਾ ਕਿ ਉੱਤਰੀ ਹਲਕੇ ਦੇ ਹਰ ਇਲਾਕੇ ਵਿੱਚ ਮੁੱਢਲੀਆਂ ਸਹੂਲਤਾਂ ਦੇ ਉੱਪਰੋਕਤ ਵਿਕਾਸ ਲਈ ਲਗਾਤਾਰ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਹਰ ਸਹੂਲਤ ਆਸਾਨੀ ਨਾਲ ਮਿਲ ਸਕੇ। ਰਿੰਟੂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਹਰ ਰੋਜ਼ ਵੱਖ-ਵੱਖ ਇਲਾਕਿਆਂ ਦੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਮਿਲ ਰਹੇ ਹਨ, ਜਿਨ੍ਹਾਂ ਦਾ ਹੱਲ ਤਰਜੀਹ ਦੇ ਅਧਾਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਤੇ ਪਾਰਦਰਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਸਕੇ।
ਇਸ ਮੌਕੇ ਪਾਰਸ਼ਦ ਗੁਲਜ਼ਾਰ ਬਿੱਟੂ ਜੀ, ਅਨੇਕ ਸਿੰਘ, ਆਮ ਆਦਮੀ ਪਾਰਟੀ ਦੇ ਸੇਵਾਦਾਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
