ਅੰਮ੍ਰਿਤਸਰ ਦਿਹਾਤੀ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ: ਹੁਸਨਪ੍ਰੀਤ ਸਿੰਘ ਸਿਆਲਕਾ
ਅੰਮ੍ਰਿਤਸਰ 1 ਨਵੰਬਰ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਤੋਂ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਹੁਸਨਪ੍ਰੀਤ ਸਿੰਘ ਸਿਆਲਕਾ ਨੇ ਦੱਸਿਆ ਕਿ ਪਾਰਟੀ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਮੈਂਬਰਾਂ ਅਤੇ ਹਲਕਾ ਕੋਆਰਡੀਨੇਟਰਾਂ ਨੂੰ ਖ਼ਾਸ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਹਲਕਾ ਕੋਆਰਡੀਨੇਟਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਇਕ ਮਹੱਤਵਪੂਰਣ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਿਆਲਕਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਲਈ ਹਲਕਾ ਵਾਈਜ਼ ਟ੍ਰੇਨਿੰਗ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ 6 ਅਤੇ 7 ਨਵੰਬਰ ਨੂੰ ਕਰਵਾਈ ਜਾਵੇਗੀ, ਜਿਸ ਵਿਚ ਮੋਰਚੇ ਦੇ ਸਾਰੇ ਮੈਂਬਰਾਂ ਨੂੰ ਨਸ਼ਾ ਮੁਕਤੀ ਅਭਿਆਨ ਨਾਲ ਜੁੜੇ ਕਾਰਜਾਂ ਅਤੇ ਜਾਗਰੂਕਤਾ ਮੁਹਿੰਮ ਬਾਰੇ ਵਿਸਥਾਰ ਨਾਲ ਸਿੱਖਿਆ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨਸ਼ਾ ਮੁਕਤ ਪੰਜਾਬ ਦੀ ਦਿਸ਼ਾ ਵੱਲ ਪੂਰੇ ਜਜ਼ਬੇ ਨਾਲ ਕੰਮ ਕਰ ਰਹੀ ਹੈ। ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਰਾਹੀਂ ਹਰ ਪਿੰਡ ਅਤੇ ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕੇ ਅਤੇ ਸਿਹਤਮੰਦ ਪੰਜਾਬ ਦੀ ਨੀਂਹ ਰੱਖੀ ਜਾ ਸਕੇ।
ਇਸ ਮੌਕੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ (ਰਾਜਾਸਾਂਸੀ), ਪੰਥਜੀਤ ਸਿੰਘ (ਅਜਨਾਲਾ), ਪ੍ਰਿਥਵੀਪਾਲ ਸਿੰਘ, ਦਯਾ ਸਿੰਘ (ਜੰਡਿਆਲਾ), ਕੁਲਦੀਪ ਸਿੰਘ (ਛੱਜਲਵਿੰਡੀ), ਯੁਵਰਾਜ ਸਿੰਘ ਬੱਲ, ਅਭੇ ਰੰਧਾਵਾਂ, ਕੁਲਦੀਪ ਸਿੰਘ ਰੋਬਿਨ, ਗੁਰਸ਼ਰਨ ਸਿੰਘ ਨੀਟਾ, ਦਵਿੰਦਰ ਲਾਡੀ, ਮੰਦੀਪ ਸਿੰਘ ਤਨੇਲ, ਪਵਨਦੀਪ ਸਿੰਘ, ਡਾ. ਸਰਬਜੀਤ ਸਿੰਘ ਅਤੇ ਗੱਜਣ ਸਿੰਘ (ਅਟਾਰੀ) ਸਮੇਤ ਹੋਰ ਸਾਥੀ ਹਾਜ਼ਰ ਸਨ।