ਭਾਜਪਾ ਮਜਬੂਤੀ ਨਾਲ ਲੜੇਗੀ ਜਿਲਾ ਪਰੀਸ਼ਦ ਤੇ ਬਲਾਕ ਸੰਮਤੀ ਚੋਣਾਂ : ਹਰਦੀਪ ਗਿੱਲ,
ਮੀਟਿੰਗ ਦੌਰਾਨ ਸਾਬਕਾ ਵਿਧਾਇਕ ਹਰਜਿੰਦਰ ਠੇਕੇਦਾਰ ਤੇ ਰਾਕੇਸ਼ ਗਿੱਲ ਵੀ ਪਹੁੰਚੇ
ਜੰਡਿਆਲਾ ਗੁਰੂ, 6 ਦਸੰਬਰ (ਕੰਵਲਜੀਤ ਸਿੰਘ ਲਾਡੀ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਲ ਜੰਡਿਆਲਾ ਗੁਰੂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਉਮੀਦਵਾਰ ਵੀ ਸ਼ਾਮਿਲ ਹੋਏ। ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ, ਸਾਬਕਾ ਵਿਧਾਇਕ ਤੇ ਚੋਣਾਂ ਸਬੰਧੀ ਜਿਲਾ ਇੰਚਾਰਜ ਹਰਜਿੰਦਰ ਸਿੰਘ ਠੇਕੇਦਾਰ, ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਗਿੱਲ ਵੀ ਹਾਜ਼ਰ ਹੋਏ। ਮੀਟਿੰਗ ਦੌਰਾਨ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਗੰਭੀਰਤਾ ਨਾਲ ਵਿਚਾਰ- ਵਟਾਂਦਰਾ ਹੋਇਆ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸਾਹ ਹੈ। ਭਾਜਪਾ ਇਹ ਚੋਣਾਂ ਪਹਿਲੀ ਵਾਰ ਲੜ ਰਹੀ ਹੈ। ਹਲਕਾ ਜੰਡਿਆਲਾ ਗੁਰੂ ਵਿੱਚ ਭਾਜਪਾ ਵੱਲੋਂ ਜ਼ਿਲ੍ਹਾ ਪਰਿਸ਼ਦ ਦੇ ਤਿੰਨ ਅਤੇ ਬਲਾਕ ਸੰਮਤੀ ਦੇ 20 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਹਰਜਿੰਦਰ ਸਿੰਘ ਠੇਕੇਦਾਰ ਤੇ ਰਾਕੇਸ਼ ਗਿੱਲ ਨੇ ਬੋਲਦਿਆਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਵਿੱਚ ਭਾਜਪਾ ਪੂਰੀ ਮਜਬੂਤੀ ਨਾਲ ਚੋਣ ਮੈਦਾਨ ਵਿੱਚ ਨਿਤਰੇਗੀ ਅਤੇ ਜਿੱਤ ਹਾਸਿਲ ਕਰੇਗੀ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਭਾਜਪਾ ਦੇ ਵਧੇਰੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜੋ ਭਾਜਪਾ ਦੀ ਮਜਬੂਤੀ ਦਾ ਪ੍ਰਤੀਕ ਹੈ। ਉਹਨਾਂ ਆਖਿਆ ਕਿ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਿਨੋ ਦਿਨ ਮਜਬੂਤ ਹੋ ਰਹੀ ਹੈ। ਪਿੰਡਾਂ ਵਿੱਚ ਭਾਜਪਾ ਦਾ ਵਧਿਆ ਜਨ ਅਧਾਰ ਇਹਨਾਂ ਚੋਣਾਂ ਵਿੱਚ ਪ੍ਰਤੱਖ ਸਪਸ਼ਟ ਹੋ ਜਾਵੇਗਾ। ਇਸ ਮੀਟਿੰਗ ਵਿੱਚ ਮਨਦੀਪ ਕੌਰ, ਕਿਰਨਜੋਤ ਕੌਰ ਦੋਵੇਂ ਜਿਲਾ ਪਰਿਸ਼ਦ ਉਮੀਦਵਾਰ, ਸਰਕਲ ਪ੍ਰਧਾਨ ਸੁਖਵਿੰਦਰ ਕੌਰ ਵਡਾਲੀ, ਸੁਰਜੀਤ ਸਿੰਘ, ਜੈਮਲ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਮਹਿੰਦਰ ਸਿੰਘ ਲੱਡੂ, ਭਗਵੰਤ ਸਿੰਘ ਹੀਰਾ, ਨਾਨਕ ਸਿੰਘ, ਬਲਕਾਰ ਸਿੰਘ ਬੱਬੂ, ਗੁਰਬਖਸ਼ ਸਿੰਘ ਫਤਿਹਪੁਰ, ਬਹਾਦਰ ਸਿੰਘ ਵਡਾਲਾ ਜੌਹਲ, ਹਰਭਜਨ ਸਿੰਘ ਸਰਕਾਰੀਆ ਹਰਭਜਨ ਸਿੰਘ ਸਰਕਾਰੀਆ, ਜਗਤਾਰ ਸਿੰਘ, ਗੋਰਾ ਬੰਡਾਲਾ, ਹੀਰਾ ਸਿੰਘ ਖੇਲਾ, ਬਲਵਿੰਦਰ ਸਿੰਘ ਕਿਲਾ, ਬਲਜਿੰਦਰ ਸਿੰਘ ਭੰਗਵਾਂ, ਬਲਜਿੰਦਰ ਸਿੰਘ ਰਸੂਲਪੁਰ, ਗੁਰਦਿਆਲ ਸਿੰਘ ਨੰਬੜਦਾਰ, ਸਾਹਿਬ ਸਿੰਘ ਮੱਖਣ ਵਿੰਡੀ, ਬਲਵਿੰਦਰ ਸਿੰਘ ਜੰਡ, ਰਮਨ ਕੁਮਾਰ, ਬਲਜਿੰਦਰ ਸਿੰਘ ਅਮਰਕੋਟ ਤੋਂ ਇਲਾਵਾ ਹੋਰ ਵੀ ਭਾਜਪਾ ਵਰਕਰ ਹਾਜ਼ਰ ਸਨ।… ਫੋਟੋ ਕੈਪਸ਼ਨ : ਮੀਟਿੰਗ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਭਾਜਪਾ ਆਗੂ ਰਕੇਸ਼ ਗਿੱਲ, ਗੌਰਵ ਗਿੱਲ ਤੇ ਹੋਰ।